ਕਸਬਾ ਜੋਧਾਂ ਵਿਖੇ ਫੂਕਿਆ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਖੇਤੀ ਸੰਬੰਧੀ ਤਿੰਨ ਕਾਨੂੰਨ ਵਾਪਸ ਨਾ ਲੈਣ ਦੇ ਰੋਸ ਵਜੋਂ 8 ਦਸੰਬਰ ਨੂੰ ਭਾਰਤ ਬੰਦ ਦੇਸ਼ ਦੀ ਨੂੰ ਪੂਰਨ ਹਮਾਇਤ
…
ਮਹਿਲ ਕਲਾਂ( ਡਾ ਮਿੱਠੂ ਮੁਹੰਮਦ) ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਰਤਨ-ਜੋਧਾਂ ਬਜ਼ਾਰ ਵਿੱਚ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਭਰਾਤਰੀ ਜਨਤਕ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਇੱਕਠੇ ਹੋਕੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਜੋਸੀਲੇ ਨਾਹਰੇ ਮਾਰਦਿਆਂ ਬਜ਼ਾਰ ਵਿੱਚ ਰੋਸ ਮਾਰਚ ਕੱਢਿਆਂ। ਜਿਸ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਲੁਧਿਆਣਾ ਦੇ ਪ੍ਰਧਾਨ ਬਲਦੇਵ ਸਿੰਘ ਧੂਰਕੋਟ, ਮੈਡੀਕਲ ਪ੍ਰੈਕੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜਿਲ੍ਹਾ ਪ੍ਰੈਸ ਸਕੱਤਰ ਡਾ. ਕੇਸਰ ਸਿੰਘ ਧਾਦਰਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਜੁਆਇੰਟ ਸਕੱਤਰ ਸਿਕੰਦਰ ਸਿੰਘ ਮਨਸੂਰਾਂ, ਇਸਤਰੀ ਵਿੰਗ ਦੇ ਆਗੂ ਡਾ. ਮਨਪ੍ਰੀਤ ਕੌਰ ਸੋਨੀ ਕਰ ਰਹੇ ਸਨ। ਇਸ ਮੌਕੇ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਜਨ: ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਨੂੰ ਪਾਸ ਕੀਤੇ ਕਾਨੂੰਨ ਹਰ ਹਾਲਤ ਵਿੱਚ ਵਾਪਸ ਲੈਣੇ ਪੈਣਗੇ। ਉਹਨਾ ਕਿਹਾ ਕਿ ਜੇ ਮੋਦੀ ਸਰਕਾਰ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟਦੀ ਤਾਂ ਮੁੜ 8 ਦਸੰਬਰ ਨੂੰ ਮੁੱੜ ਭਾਰਤ ਬੰਦ ਕੀਤਾ ਜਾਵੇਗਾ। ਇਕਠੇ ਹੋਏ ਲੋਕਾਂ ਨੇ ਰੋਸ ਮਾਰਚ ਤੋਂ ਬਾਅਦ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕ ਕੇ ਜ਼ਬਰਦਸਤ ਨਹਾਰੇਬਾਜੀ ਕਰਕੇ ਪਾਸ ਕੀਤੇ ਕਾਨੂੰਨਾ ਦੀਆ ਕਾਪੀਆਂ ਵੀ ਸਾੜੀਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਜੀਤ ਰਾਮ ਸ਼ਰਮਾ ਝਾਡੇ, ਡਾ. ਭਗਵੰਤ ਸਿੰਘ ਬੰੜੂਦੀ, ਡਾ. ਸੰਤੋਖ ਸਿੰਘ ਮਨਸੂਰਾਂ, ਡਾ. ਭਗਤ ਸਿੰਘ, ਡਾ. ਜਸਮੇਲ ਸਿੰਘ, ਡਾ. ਹਰਬੰਸ ਸਿੰਘ, ਅਮਰਜੀਤ ਸਿੰਘ ਸਹਿਜਾਦ, ਹਰਵਿੰਦਰ ਸਿੰਘ ਨਾਰੰਗਵਾਲ, ਚਮਕੌਰ ਸਿੰਘ ਛਪਾਰ, ਹਰਦੀਪ ਸਿੰਘ ਛਪਾਰ, ਕੁਲਵੰਤ ਸਿੰਘ ਮੋਹੀ, ਸੁਰਜੀਤ ਸਿੰਘ ਸਾਬਕਾ ਸਰਪੰਚ ਜੋਧਾਂ, ਸ਼ਿਦਰਪਾਲ ਸਿੰਘ ਬੱਲੋਵਾਲ, ਬਲਦੇਵ ਸਿੰਘ ਖੰਡੂਰ, ਮਨਪ੍ਰੀਤ ਮੋਨੂੰ ਜੋਧਾ, ਸੁਖਵਿੰਦਰ ਕੌਰ ਸੁੱਖੀ ਜੋਧਾਂ, ਡਾ. ਕਮਲ ਰਤਨ, ਹਰਮਿਦਰ ਸਿੰਘ ਰਾਜੂ ਜੋਧਾਂ, ਮਨਪਿੰਦਰ ਸਿੰਘ ਮਨਸੂਰਾਂ, ਸੁਖਵਿੰਦਰ ਸਿੰਘ ਕਾਕਾ, ਦਰਸ਼ਨ ਸਿੰਘ ਸਹਿਜਾਦ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।