ਗੁਲਾਬੀ ਸੁੰਡੀ ਦੀ ਰੋਕਥਾਮ ਤੇ ਅਗਾਂਊ ਪ੍ਰਬੰਧਾਂ ਸਬੰਧੀ ਕੈਂਪ ਆਯੋਜਿਤ
ਬਠਿੰਡਾ, (ਪਰਵਿੰਦਰ ਜੀਤ ਸਿੰਘ) : ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ- ਨਿਰਦੇਸਾਂ ਤਹਿਤ ਖੇਤੀ ਭਵਨ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਦੀ ਯੋਗ ਅਗਵਾਈ ਹੇਠ ਬੀਜ ਦੀ ਪ੍ਰੋਸੈਸਿੰਗ ਉਪਰੰਤ ਨਰਮੇਂ ਦੀ ਫਸਲ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਅਤੇ ਰਿਫੂਜੀਇਨਬੈਗ ਸਬੰਧੀ ਇਕ ਰੋਜਾ ਟੇਨਿੰਗ ਕੈਂਪ ਆਯੋਜਿਤ ਕੀਤਾ ਗਿਆ
ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਾਲ ਬਠਿੰਡਾ ਜਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਬੀ.ਟੀ. ਨਰਮੇਂ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਿਆ ਹੈ, ਸੋ ਇਸ ਸਬੰਧ ਵਿੱਚ ਅਗਲੇ ਸਾਲ ਬੀ.ਟੀ. ਨਰਮੇ ਉਪਰ ਗੁਲਾਬੀ ਸੁੰਡੀ ਦੀ ਰੋਕਥਾਮ ਤੇ ਕਾਟਨ ਮਿੱਲਾਂ ਵਿੱਚ ਨਰਮੇ ਦੀ ਫਸਲ ਦੀ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਕਰਾਉਣ ਨੂੰ ਮੁੱਖ ਰਖ਼ਦਿਆਂ ਇਹ ਕੈਂਪ ਆਯੋਜਿਤ ਕੀਤਾ ਗਿਆ
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ.ਬਹਾਦਰ ਸਿੰਘ ਸਿੱਧੂ ਨੇ ਟ੍ਰੇਨਿੰਗ ਕੈਂਪ ਵਿੱਚ ਸ਼ਾਮਲ ਹੋਏ ਬਾਇਰਕਰਾਪ ਸਾਇੰਸ ਦੇ ਏਰੀਆ ਮੈਨੇਜਰ ਸ਼੍ਰੀ ਸਿਵਪਾਲ ਸਿੰਘ ਧੰਨਵਾਦ ਕੀਤਾ ਤੇ ਸਮੂਹ ਖੇਤੀਬਾੜੀ ਅਧਿਕਾਰੀਆਂ, ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲੇ ਦੇ ਹਰ ਪਿੰਡ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਅਗਲੇ ਸਾਲ ਬੀ.ਟੀ. ਨਰਮੇ ਉਪਰ ਗੁਲਾਬੀ ਸੁੰਡੀ ਦਾ ਹਮਲਾ ਰੋਕਿਆ ਜਾ ਸਕੇ
ਬਾਇਰਕਰਾਪ ਸਾਇੰਸ ਦੇ ਏਰੀਆ ਮੈਨੇਜਰ ਸ਼੍ਰੀ ਸਿਵਪਾਲ ਸਿੰਘ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜੀਨਿੰਗ ਮਿੱਲਾਂ ਦੇ ਮਾਲਕਾਂ ਨੂੰ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਸਬੰਧੀ ਟ੍ਰੇਨਿੰਗ ਦਿੱਤੀ ਤਾਂ ਜੋ ਅਗਲੇ ਸਾਲ ਲਈ ਬੀ.ਟੀ. ਨਰਮੇ ਉਪਰ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਪ੍ਰਤੀ ਪਿੰਡ ਪੱਧਰ ‘ਤੇ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਇਸ ਦੌਰਾਨ ਜ਼ਿਲੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ, ਕਰਮਚਾਰੀਆਂ ਤੇ ਜੀਨਿੰਗ ਮਿੱਲਾਂ ਦੇ ਮਾਲਕਾਂ ਵੱਲੋਂ ਭਾਗ ਲਿਆ ਗਿਆ