ਚੇਅਰਮੈਨ ਜਗਸੀਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਨਵੇਂ ਆਏ ਅਧਿਆਪਕਾਂ ਦਾ ਸਨਮਾਨ ….

.
ਮਹਿਲ ਕਲਾਂ 5 ਜਨਵਰੀ (ਡਾ ਮਿੱਠੂ ਮੁਹੰਮਦ )
ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਵਿਖੇ ਨਵੇਂ ਆਏ ਅਧਿਆਪਕਾਂ ਦਾ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਜਗਸੀਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਖ਼ਾਲਸਾ ਨੇ ਨਵੇਂ ਆਏ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ ਜਿਸ ਨਾਲ ਮਨੁੱਖ ਜ਼ਿੰਦਗੀ ਦੀਆਂ ਹਰ ਤਰ੍ਹਾਂ ਦੀਆਂ ਪਦਵੀਆਂ ਨੂੰ ਛੋਹ ਸਕਦਾ ਹੈ । ਚੇਅਰਮੈਨ ਖ਼ਾਲਸਾ ਜੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ )ਬਰਨਾਲਾ ਜੀ ਦਾ ਵਿਸ਼ੇਸ਼ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਅਸੀਂ ਧੰਨਵਾਦੀ ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਖਾਲੀ ਪਈਆਂ ਅਸਾਮੀਆਂ ਉੱਪਰ ਡੈਪੂਟੇਸ਼ਨ ਉਪਰ ਅਧਿਆਪਕ ਭੇਜ ਕੇ ਬੱਚਿਆਂ ਦੀ ਪੜ੍ਹਾਈ ਦਾ ਵਿਸ਼ੇਸ਼ ਧਿਆਨ ਰੱਖਿਆ ।ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਾਡੀਆਂ ਅਜਿਹੀਆਂ ਬੇਨਤੀਆਂ ਨੂੰ ਸਵੀਕਾਰ ਕਰਦੇ ਰਹਿਣ ਅਤੇ ਸਹਿਯੋਗ ਦੀ ਅਪੀਲ ਕੀਤੀ ।ਪ੍ਰਿੰਸੀਪਲ ਮਹੇਸ਼ ਕੁਮਾਰ ਜੀ ਨੇ ਬਾਹਰੋਂ ਆਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਅਤੇ ਨਵੇਂ ਆਏ ਅਧਿਆਪਕਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ , ਪ੍ਰੀਤਮ ਸਿੰਘ ਸਕੂਲ ਅਧਿਆਪਕ ਤਰਲੋਕ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ ।