ਪੁਲੀਸ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ

ਮਹਿਲ ਕਲਾਂ 21 ਦਸੰਬਰ ( ਡਾ ਮਿੱਠੂ ਮੁਹੰਮਦ)-
ਪੁਲਸ ਜ਼ਿਲ੍ਹਾ ਬਰਨਾਲਾ ਦੇ ਐੱਸਐੱਸਪੀ ਸ੍ਰੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਨਾਕੇ ਲਗਾ ਕੇ ਆਉਣ ਜਾਣ ਵਾਲੇ ਰਾਹਗੀਰਾਂ ਦੀਆਂ ਗੱਡੀਆਂ ਮੋਟਰਸਾਈਕਲ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ । ਇਸੇ ਤਹਿਤ ਗੱਡੀ ਯੈਕੀ ਨੰਬਰ 7 ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਅੱਜ ਚੱਕ ਦਾ ਪੁਲ ਵਿਖੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ ਲੋਕਾਂ ਨੂੰ ਕੋਰੋਨਾ ਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਏਐਸਆਈ ਸੁਖਵਿੰਦਰ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਐੱਸਐੱਸਪੀ ਬਰਨਾਲਾ ਸ੍ਰੀ ਸੰਦੀਪ ਗੋਇਲ ਅਤੇ ਏ ਐਸ ਪੀ ਮਹਿਲ ਕਲਾਂ ਡਾ ਪ੍ਰੱਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮਾਸਕ ,ਸੈਨੀਟਾਈਜ਼ਰ ਆਦਿ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ । ਇਸ ਮੌਕੇ ਪੁਲਸ ਕਰਮਚਾਰੀ ਲਖਵਿੰਦਰ ਸਿੰਘ, ਸਿਮਰਨਜੀਤ ਕੌਰ ਆਦਿ ਹਾਜ਼ਰ ਸਨ।
good