ਬਰਨਾਲਾ-ਬਠਿੰਡਾ ਕੌਮੀ ਮਾਰਗ ਤੇ ਘੋੜਾ-ਟਰਾਲਾ ਅਤੇ ਥਾਰ ਗੱਡੀ ‘ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ ਆਵਾਰਾ ਕੁੱਤੇ ਨੂੰ ਬਚਾਉਦੇ ਸਮੇਂ ਵਾਪਰਿਆ ਹਾਦਸਾ
ਤਪਾ ਮੰਡੀ,12 ਦਸੰਬਰ (ਅੰਕਿਤ ਸਿੰਗਲਾ)
ਬਰਨਾਲਾ-ਬਠਿੰਡਾ ਕੌਮੀ ਮਾਰਗ ਤੇ ਮਹਿਤਾ ਚੌਕ ਨਜ਼ਦੀਕ ਘੋੜੇ ਟਰਾਲੇ ਅਤੇ ਥਾਰ ਗੱਡੀ ‘ਚ ਹੋਈ ਭਿਆਨਕ ਟੱਕਰ ਦੌਰਾਨ ਤਿੰਨ ਜਣਿਆਂ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਨਵਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਆਪਣੇ ਚਚੇਰੇ ਭਰਾ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਨਸੀਬ ਸਿੰਘ ਵਾਸੀ ਪਿੰਡ ਚੋਗ ਜ਼ਿਲ੍ਹਾ ਪਟਿਆਲਾ ਨਾਲ ਥਾਰ ਗੱਡੀ ‘ਚ ਸਵਾਰ ਹੋ ਕੇ ਬਠਿੰਡਾ ਵਿਖੇ ਜਾ ਰਹੇ ਸਨ,ਜਦੋਂ ਉਹ ਮਹਿਤਾ ਚੌਕ ਨਜ਼ਦੀਕ ਪੁੱਜੇ ਤਾਂ ਅਚਾਨਕ ਉਨ੍ਹਾਂ ਦੀ ਗੱਡੀ ਅੱਗੇ ਇਕ ਆਵਾਰਾ ਕੁੱਤਾ ਆ ਗਿਆ ਜਿਸ ਨੂੰ ਬਚਾਉਂਦੇ ਹੋਏ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾਉਂਦੀ ਹੋਈ ਬਠਿੰਡਾ ਸਾਇਡ ਤੋਂ ਆ ਰਹੇ ਇਕ ਘੋੜੇ ਟਰਾਲੇ ਨਾਲ ਜਾ ਟਕਰਾਈ,ਜਿਸ ਨੂੰ ਬਲਵੀਰ ਸਿੰਘ ਪੁੱਤਰ ਸਾਧੂ ਸਿੰਘ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਚਲਾ ਰਿਹਾ ਸੀ।ਇਸ ਹਾਦਸੇ ‘ਚ ਘੋੜਾ ਟਰਾਲਾ ਅਤੇ ਥਾਰ ਗੱਡੀ ਚਾਲਕ ਤਿੰਨੋਂ ਜਣੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਮੈਂਬਰ ਮੌਕੇ ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ।ਲੋਕਾਂ ਦੇ ਦੱਸਣ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਗੱਡੀ ਦੇ ਪਰਖੱਚੇ ਉੱਡ ਗਏ।ਘਟਨਾ ਦਾ ਪਤਾ ਲੱਗਦੇ ਹੀ ਤਪਾ ਪੁਲੀਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਵਾਹਨਾਂ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਬਹਾਲ ਕਰਵਾਈ।
good news