ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ‘ਤੇ ਲਾਠੀਚਾਰਜ਼ ਦੀ ਨਿਖੇਧੀ
ਮਾਨਸਾ:19 ਦਸੰਬਰ (ਗੁਰਪ੍ਰੀਤ ਸਿੰਘ)ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਮੋਤੀ-ਮਹਿਲ ਸਾਹਮਣੇ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਨਾ ਬੇਰੁਜ਼ਗਾਰ ਅਧਿਆਪਕਾਂ ਦਾ ਲੋਕਤੰਤਰੀ ਹੱਕ ਹੈ ਪਰ ਪੰਜਾਬ ਸਰਕਾਰ ਹੱਕੀ ਮੰਗਾਂ ਲਈ ਲੜਦੇ ਨੌਜਵਾਨਾਂ ਨੂੰ ਜੇਲ੍ਹਾਂ ‘ਚ ਡੱਕਣਾ ਚਾਹੁੰਦੀ ਹੈ। ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਪੂਰੇ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਹੱਕ ਮੰਗਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਪ੍ਰੀਤ ਸਰਾਂ ਨੇ ਕਿਹਾ ਕਿ ਸਰਕਾਰ ਕੱਚੇ-ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਨਵੀਂਆਂ ਭਰਤੀਆਂ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾ ਰਹੀ ਹੈ।
ਜਦੋਂ ਕਿ ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜ਼ਾਨੇ ਨੱਕੋ ਨੱਕ ਭਰੇ ਹੋਏ ਹਨ। ਸੂਬਾ ਪ੍ਰਧਾਨ ਝੁਨੀਰ ਨੇ ਜਿੱਥੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥ ਕੰਡਿਆਂ ਰਾਹੀਂ ਰੋਕਣਾ ਮਹਿੰਗਾ ਪਵੇਗਾ । ਉਥੇ ਇਕੱਲੇ ਇਕੱਲੇ ਡਾਂਗਾਂ ਖਾ ਰਹੇ ਬੇਰੁਜ਼ਗਾਰਾਂ ਨੂੰ” ਬੇਰੁਜ਼ਗਾਰ ਸਾਂਝਾ ਅਧਿਆਪਕ ਮੋਰਚਾ” ਦੇ ਝੰਡੇ ਹੇਠ ਇਕਜੁੱਟ ਹੋਣ ਦੀ ਵੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਹੁਣ ਵੀ ਸੰਘਰਸ਼ ਕਰਦੇ ਲੋਕ ਰੁਕਣਗੇ ਨਹੀਂ, ਸਗੋਂ ਹਕੂਮਤੀ ਜਬਰ ਸੰਘਰਸ਼ਸ਼ੀਲ ਕਾਫਲਿਆਂ ਦੀ ਖੁਰਾਕ ਬਣੇਗਾ ਅਤੇ ਸੰਘਰਸ਼ ਪਹਿਲਾਂ ਨਾਲੋਂ ਵੱਧ ਤਿੱਖਾ ਅਤੇ ਵਿਸ਼ਾਲ ਹੋਵੇਗਾ
good
gurpt mansa