ਮਿਸ਼ਨ ਫਰਨੀਚਰ ਸਰਕਾਰੀ ਸਕੂਲਾਂ ਦੀ ਸੰਪੰਤੀ ਦੀ ਸੰਭਾਲ ਦਾ ਵੱਡਾ ਉਪਰਾਲਾ-ਤੂਰ * ਅਧਿਆਪਕ ਹੱਥੀਂ ਕਰ ਰਹੇ ਨੇ ਫਰਨੀਚਰ ਦੇ ਸੁੰਦਰੀਕਰਨ ਦਾ ਕਾਰਜ਼।
ਬਰਨਾਲਾ, 6 ਦਸੰਬਰ ( )-ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਤਹਿਤ ਜਮਾਤ ਕਮਰਿਆਂ ਦੇ ਫਰਨੀਚਰ ਨੂੰ ਆਕਰਸ਼ਕ ਬਣਾਉਣ ਲਈ ਮਿਸ਼ਨ ਫਰਨੀਚਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮਿਸ਼ਨ ਫਰਨੀਚਰ ਤਹਿਤ ਜਮਾਤਾਂ ਦੇ ਕਮਰਿਆਂ ਵਿੱਚ ਵਿਦਿਆਰਥੀਆਂ ਦੇ ਬੈਠਣ ਵਾਲੇ ਬੈਂਚ-ਡੈਸਕ ਸਮੇਤ ਸਮੁੱਚੇ ਫਰਨੀਚਰ ਦੀ ਮੁਰੰਮਤ ਅਤੇ ਸੁੰਦਰੀਕਰਨ ਦਾ ਕੰਮ ਬਹੁਤ ਹੀ ਘੱਟ ਖਰਚ ਨਾਲ ਕਰਨ ਦਾ ਉਪਰਾਲਾ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਜਸਬੀਰ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਫਰਨੀਚਰ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਇਸ ਦੌਰਾਨ ਨਾਕਾਰਾ ਹੋਏ ਫਰਨੀਚਰ ਦੀ ਮੁਰੰਮਤ ਸਮੇਤ ਸਾਰੇ ਫਰਨੀਚਰ ਨੂੰ ਰੰਗ ਰੋਗਨ ਕੀਤਾ ਜਾ ਰਿਹਾ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਸ ਕਾਰਜ਼ ਵਿੱਚ ਅਧਿਆਪਕਾਂ ਵੱਲੋਂ ਖੁਦ ਵੀ ਹੱਥੀਂ ਕੰਮ ਕੀਤਾ ਜਾ ਰਿਹਾ ਹੈ। ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਮਿਸ਼ਨ ਫ਼ਰਨੀਚਰ ਸਰਕਾਰੀ ਸੰਪਤੀ ਨੂੰ ਸੰਭਾਲਣ ਅਤੇ ਸੰਵਾਰਨ ਦਾ ਇੱਕ ਅਹਿਮ ਉਪਰਾਲਾ ਹੈ।ਉਹਨਾਂ ਕਿਹਾ ਕਿ ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੀ ਦਿੱਖ ਵਿੱਚ ਹੋਰ ਵੀ ਨਿਖਾਰ ਆਵੇਗਾ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਪ੍ਰਿੰਸੀਪਲ ਸ੍ਰ ਹਰਨੇਕ ਸਿੰਘ ਨੇ ਦੱਸਿਆ ਕਿ ਸਕੂਲ ਦੇ ਅੰਗਰੇਜ਼ੀ ਮਿਸਟ੍ਰੈਸ ਮੈਡਮ ਅੰਮ੍ਰਿਤਪਾਲ ਕੌਰ ਵੱਲੋਂ ਸਕਾਊਟ ਅਤੇ ਐਨ.ਐਸ.ਐਸ ਵਿਦਿਆਰਥੀਆਂ ਦੇ ਨਾਲ ਨਾਲ ਖੁਦ ਵੀ ਬੈਂਚਾਂ ਨੂੰ ਰੰਗ ਰੋਗਨ ਦਾ ਕਾਰਜ਼ ਕੀਤਾ ਗਿਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ ਪ੍ਰਿੰਸੀਪਲ ਸ੍ਰ ਗੁਰਜੋਤ ਸਿੰਘ ਅਤੇ ਸ੍ਰੀ ਦਿਨੇਸ਼ ਕੁਮਾਰ ਡੀਪੀਈ,ਸਰਕਾਰੀ ਹਾਈ ਸਕੂਲ(ਕੰਨਿਆ) ਤਪਾ ਦੇ ਹੈਡਮਿਸਟ੍ਰੈਸ ਸ੍ਰੀਮਤੀ ਡਿੰਪੀ,ਸਰਕਾਰੀ ਹਾਈ ਸਕੂਲ ਤਾਜੋਕੇ ਦੇ ਹੈਡਮਿਸਟ੍ਰੈਸ ਸ੍ਰੀਮਤੀ ਲਵਲੀਨ ਸਾਗਰ,
ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਦੇ ਹੈਡਮਾਸਟਰ ਸ੍ਰ ਜਸਵਿੰਦਰ ਸਿੰਘ,ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਇੰਚਾਰਜ਼ ਸ੍ਰ ਹਾਕਮ ਸਿੰਘ ਅਤੇ ਸਰਕਾਰੀ ਹਾਈ ਸਕੂਲ ਮਾਂਗੇਵਾਲ ਦੇ ਇੰਚਾਰਜ ਸ੍ਰ ਸੁਖਪ੍ਰੀਤ ਸਿੰਘ ਸਮੇਤ ਬਹੁਤ ਸਾਰੇ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਮਿਸ਼ਨ ਤਹਿਤ ਫਰਨੀਚਰ ਦੇ ਸੁੰਦਰੀਕਰਨ ਦਾ ਕਾਰਜ਼ ਕੀਤਾ ਜਾ ਰਿਹਾ ਹੈ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂਂ ਨੇ ਕਿਹਾ ਕਿ ਫਰਨੀਚਰ ਦਾ ਸੁੰਦਰੀਕਰਨ ਜਮਾਤ ਕਮਰੇ ਦੇ ਮਾਹੌਲ ਨੂੰ ਆਕਰਸ਼ਕ ਬਣਾਉਣ ਦੇ ਨਾਲ ਨਾਲ ਨਾਕਾਰਾ ਹੋਏ ਫਰਨੀਚਰ ਦੇ ਇਸਤੇਮਾਲ ਹੋਣ ਦਾ ਵੀ ਸਬੱਬ ਬਣੇਗਾ।
good news
good work