ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵਲੋਂ ਕਿਸਾਨਾਂ ਨੂੰ ਦਿੱਤਾ ਸਮਰਥਨ
ਤਪਾ ਮੰਡੀ (ਹਾਕਮ ਚੌਹਾਨ) ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦੇ ਸੱਦੇ ਉਤੇ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਵਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ। ਪੀਸੀਐਮਐਸ ਐਸੋਸੀਏਸ਼ਨ ਦੇ ਸੂਬਾ ਸਲਾਹਕਾਰ ਡਾ. ਜਸਵੀਰ ਸਿੰਘ ਔਲਖ ਦੀ ਅਗਵਾਈ ਵਿਚ ਡਾ. ਗੁਰਪ੍ਰੀਤ ਸਿੰਘ ਮਾਹਲ, ਡਾ. ਸਤਿੰਦਰਪਾਲ ਸਿੰਘ ਬੁੱਟਰ, ਡਾ. ਗੁਰਸਿਮਰਨਜੀਤ ਸਿੰਘ, ਡਾ. ਗੁਰਲਵ ਜੌੜਾ, ਡਾ. ਸ਼ਿਖਾ ਅਗਰਵਾਲ, ਡਾ. ਖੁਸ਼ਪ੍ਰੀਤ ਕੌਰ, ਡਾ. ਰੇਨੂੰ ਬਾਲਾ, ਭਾਰਤ ਭੂਸ਼ਣ, ਗੌਤਮ ਰਿਸ਼ੀ, ਸੁਸ਼ਮਾ ਰਾਣੀ, ਰੋਹਿਤ ਕੁਮਾਰ ਤੇ ਹੋਰ ਸਟਾਫ ਮੌਜੂਦ ਸੀ। ਡਾ. ਔਲਖ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੀਸੀਐਮਐਸ ਐਸੋਸੀਏਸ਼ਨ ਸੰਘਰਸ਼ ਦੇ ਰਾਹ ਪਏ ਕਿਸਾਨਾਂ ਨਾਲ ਖੜੀ ਹੈ।