ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੁਨਾਮ, 5 ਦਸੰਬਰ (ਹਰਵਿੰਦਰਪਾਲ ਰਿਸ਼ੀ)ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਹੋਇਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 21 ਅਖੰਡ ਪਾਠ ਪ੍ਰਕਾਸ਼ ਕਰਕੇ ਦੇ ਭੋਗ ਪਾਏ ਉਪਰੰਤ ਕੀਰਤਨ ਕੀਤਾ ਗਿਆ, ਕਵਿਤਾਵਾਂ ਗਾਇਣ ਕੀਤੀਆਂ ਗਈਆਂ, ਵਾਰਾਂ ਗਾਈਆਂ ਗਈਆਂ ਤੇ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਭਾਸ਼ਣ ਦਿੱਤੇ ਗਏ। ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਪਾਠ ਕੀਤਾ ਅਤੇ ਸੇਵਾ ਕੀਤੀ। ਇਸ ਮੌਕੇ ਤੇ ਪਹੁੰਚੇ ਮੁੱਖ ਮਹਿਮਾਨ ਜੋਨਲ ਡਾਇਰੈਕਟਰ ਸਰਦਾਰ ਗੁਰਦੀਪ ਸਿੰਘ ਸੱਗੂ, ਸੇਵਾਦਾਰ ਬਾਬਾ ਕਰਮਜੀਤ ਸਿੰਘ ਤੇ ਬਲਜਿੰਦਰ ਸਿੰਘ ਰਾਜੀਆ ਤੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਬੱਚਿਆ ਨੂੰ ਮਿਹਨਤ ਕਰਨ ਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।