5 ਦਸੰਬਰ ਨੂੰ ਫੂਕਾਂਗੇ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ- ਡਾ.ਕਾਲਖ, ਗੁੱਜਰਵਾਲ ….
ਡਾ ਮਿੱਠੂ (ਮੁਹੰਮਦ ਮਹਿਲ ਕਲਾਂ)
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਨਵੇਂ ਤਿੰਨ ਕਾਨੂੰਨ ਵਾਪਸ ਕਰਵਾਉਣ ਲਈ ਚੱਲ ਰਹੇ ਕਿਸਾਨਾਂ ਦੇ ਘੋਲ ਨੂੰ ਹੋਰ ਤੇਜ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ ਤੋਂ ਦੇਸ਼ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ ਮੋਦੀ ਤੇ ਉਸ ਦੇ ਜੋਟੀਦਾਰ ਅੰਡਾਨੀਆ ਤੇ ਅੰਬਾਨੀਆ ਦੇ ਪੁਤਲੇ 5 ਦਸੰਬਰ ਨੂੰ ਥਾਂ-ਥਾਂ ਫੂਕੇ ਜਾਣਗੇ। ਇਸੇ ਕੜੀ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਕਸਬਾ ਜੋਧਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਪ੍ਰਧਾਨ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਜ: ਸਕੱਤਰ ਡਾ. ਜਸਵਿੰਦਰ ਸਿੰਘ ਕਾਲਖ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜਿਲ੍ਹਾ ਸਕੱਤਰ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਸਾਂਝੇ ਤੌਰ ਤੇ ਪ੍ਰੈਸ ਨੂੰ ਦੱਸਿਆ ਕਿ ਕਿਸਾਨਾਂ ਦੇ ਚੱਲ ਰਹੇ ਘੋਲ ਨੂੰ ਹੋਰ ਤੇਜ ਕਰਨ ਅਤੇ ਇਸ ਹੱਕੀ ਲੜਾਈ ਨੂੰ ਘਰ-ਘਰ ਤੱਕ ਲੈਕੇ ਜਾਣ ਅਤੇ ਮੋਦੀ ਸਰਕਾਰ ਵਲੋ ਪਾਸ ਕੀਤੇ ਕਾਨੂੰਨ ਵਾਪਸ ਕਰਵਾਉਣ ਲਈ ਕਸਬਾ ਜੋਧਾਂ ਵਿਖੇ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਤੇ ਉਸ ਦੇ ਜੋਟੀਦਾਰਾ ਦੇ ਪੁਤਲੇ ਫੂਕੇ ਜਾਣਗੇ। ਉਹਨਾ ਸੰਮੂਹ ਇਨਸਾਫ ਪੰਸਦ ਲੋਕਾਂ ਨੂੰ ਠੀਕ 12 ਵਜੇ ਰਤਨ-ਜੋਧਾਂ ਬਜ਼ਾਰ ਵਿੱਚ ਸਥਿਤ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਇਕਠੇ ਹੋਣ ਦੀ ਅਪੀਲ ਕੀਤੀ। ਇਸ ਮੌਕੇ ਡਾਕਟਰ ਕੇਸਰ ਸਿੰਘ ਜੀ ਧਾਂਦਰਾ ਡਾਕਟਰ ਭਗਵੰਤ ਸਿੰਘ ਜੀ ਬੜੂੰਦੀ ਡਾਕਟਰ ਸੰਤੋਖ ਸਿੰਘ ਜੀ ਮਨਸੂਰਾਂ ਪ੍ਰਧਾਨ ਡਾਕਟਰ ਅਜੀਤ ਰਾਮ ਸਰਮਾ ਜੀ ਝਾਂਡੇ ਡਾਕਟਰ ਜਸਮੇਲ ਸਿੰਘ ਲਲਤੋਂ ਡਾਕਟਰ ਜਸਵਿੰਦਰ ਜੜਤੌਲੀ ਡਾਕਟਰ ਮਨਪ੍ਰੀਤ ਕੌਰ ਜੀ ਢੈਪਈ ਜਿਲ੍ਹਾ ਜਰਨਲ ਸਕੱਤਰ ਇਸਤਰੀ ਵਿੰਗ ਜਿਲ੍ਹਾ ਲੁਧਿਆਣਾ ਡਾਕਟਰ ਰਮਨਦੀਪ ਕੌਰ ਜੀ ਜਿਲ੍ਹਾ ਕਮੇਟੀ ਮੈਂਬਰ ਡਾਕਟਰ ਜਸਵਿੰਦਰ ਕੌਰ ਬਾੜੇਵਾਲ ਡਾਕਟਰ ਨਵਦੀਪ ਕੌਰ ਜੀ ਲਲਤੋਂ ਕਲਾਂ ਅਤੇ ਡਾਕਟਰ ਹਰਦਾਸ ਸਿੰਘ ਜੀ ਸਰਪ੍ਰਸਤ ਬਲਾਕ ਪੱਖੋਵਾਲ ਹਾਜਰ ਸਨ